Thursday, September 11, 2025

ਆਈ ਟੀ ਆਈ (ਇਸਤਰੀ) ਵਿਖੇ ਮਾਸ ਮੀਡੀਆ ਵਿੰਗ ਵਲੋਂ ਹੜ੍ਹਾਂ ਤੋਂ ਬਾਅਦ ਬਰਸਾਤੀ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੇ ਸਿਹਤ ਪ੍ਰੋਗਰਾਮਾਂ ਸਬੰਧੀ ਜਾਗਰੂਕ ਕੀਤਾ***ਸਿਹਤ ਵਿਭਾਗ ਵੱਲੋਂ ਦਿੱਤੀ ਜਾਗਰੂਕਤਾ ਨਾਲ ਅਸੀਂ ਬਿਮਾਰੀਆਂ ਤੋਂ ਬਚ ਸਕਦੇ ਹਾਂ - ਨੀਲਮ ਰਾਣੀ

ਨਵਾਂਸ਼ਹਿਰ: 11 ਸਤੰਬਰ (ਹਰਿੰਦਰ ਸਿੰਘ)ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਸ ਮੀਡੀਆ ਵਿੰਗ ਦੇ ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਤਰਸੇਮ ਲਾਲ ਨੇ ਆਈਂ.ਟੀ.ਆਈ (ਇ) ਨਵਾਂਸ਼ਹਿਰ ਵਿਖੇ ਸਿਹਤ ਸਿੱਖਿਆ ਦਿੰਦਿਆ ਦੱਸਿਆ ਕੇ ਜੇਕਰ ਬਰਸਾਤ ਵਿੱਚ ਸੱਪ ਕੱਟਣ ਤੇ ਪਹਿਲੇ ਘੰਟੇ ਵਿੱਚ ਹੀ ਵਿਅਕਤੀ ਨੂੰ ਸੱਪ ਕੱਟਣ ਤੋਂ ਬਚਾਅ ਦਾ ਟੀਕਾ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਤੋਂ ਲਗਵਾਇਆ ਜਾਵੇ ਤਾਂ ਵਿਅਕਤੀ ਦੀ ਜਾਨ ਬਚ ਸਕਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਬਰਸਾਤ ਦੇ ਮੌਸਮ ਵਿੱਚ ਪਾਣੀ ਉਬਾਲ ਕੇ ਪੀਣ ਸਬੰਧੀ ਸੁਝਾਅ ਦਿੱਤਾ ਤੇ ਕਿਹਾ ਕਿ ਖਾਣਾ ਖਾਣ ਤੋਂ ਪਹਿਲਾਂ ਹੱਥਾਂ ਨੂੰ ਚੰਗੀ ਤਰ੍ਹਾਂ ਧੋਣ ਨਾਲ ਬਹੁਤ ਸਾਰੀਆਂ ਪੇਟ ਦੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਐਚ.ਆਈ.ਵੀ/ਏਡਜ,108 ਐਮਰਜੈਂਸੀ ਸੇਵਾਵਾਂ ਅਤੇ 104 ਨੰਬਰ ਤੇ ਸਿਹਤ ਪ੍ਰਤੀ ਜਾਣਕਾਰੀ ਲੈਣ ਸਬੰਧੀ ਜਾਗਰੂਕ ਕੀਤਾ ਗਿਆ।ਇਸ ਤੋਂ ਇਲਾਵਾ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕਰਦਿਆਂ ਸਿਖਿਆਰਥੀਆਂ ਨੂੰ ਹਰੇਕ ਸ਼ੁਕਰਵਾਰ ਨੂੰ ਡਰਾਈ ਡੇ ਵਜੋਂ ਮਨਾਉਦਿਆਂ ਲਾਰਵੇ ਨੂੰ ਖ਼ਤਮ ਕਰਨ ਸਬੰਧੀ ਸਿਹਤ ਸਿੱਖਿਆ ਦਿੱਤੀ। ਤਰਸੇਮ ਲਾਲ  ਵੱਲੋਂ ਦੱਸਿਆ ਗਿਆ ਕਿ ਤੇਜ਼ ਬੁਖਾਰ,ਸਿਰ ਦਰਦ,ਜੋੜਾਂ 'ਚ ਦਰਦ,ਚਮੜੀ ਤੇ ਦਾਣੇ,ਅੱਖਾਂ ਦੇ ਪਿਛਲੇ ਹਿੱਸੇ 'ਚ ਦਰਦ, ਮਸੂੜਿਆਂ ਤੇ ਨੱਕ 'ਚੋਂ ਖੂਨ ਵਗਣਾ ਆਦਿ ਡੇਂਗੂ ਦੇ ਲੱਛਣ ਹਨ। ਡੇਂਗੂ ਦਾ ਮੱਛਰ ਸਾਫ਼ ਤੇ ਖੜ੍ਹੇ ਪਾਣੀ 'ਚ ਪੈਦਾ ਹੁੰਦਾ ਹੈ। ਇਸ ਤੋਂ ਬਚਣ ਲਈ ਜਿਨ੍ਹਾਂ ਸੰਭਵ ਹੋਵੇ ਪਾਣੀ ਨੂੰ ਆਪਣੇ ਆਲੇ ਦੁਆਲੇ ਇੱਕਠਾ ਹੀ ਨਾ ਹੋਣ ਦਿੱਤਾ ਜਾਵੇ। ਇਸ ਲਈ ਕੂਲਰਾਂ ਅਤੇ ਗਮਲਿਆਂ ਦੀਆਂ ਟਰੇਆਂ 'ਚ ਖੜ੍ਹੇ ਪਾਣੀ ਨੂੰ ਹਫਤੇ ਵਿਚ ਇਕ ਵਾਰ ਜਰੂਰ ਖਾਲੀ ਕੀਤਾ ਜਾਵੇ ਮੱਛਰ ਜ਼ਿਆਦਾਤਰ ਸਵੇਰ ਤੇ ਸ਼ਾਮ ਨੂੰ ਕੱਟਦਾ ਹੈ, ਇਸ ਲਈ ਸਵੇਰ ਅਤੇ ਸ਼ਾਮ ਵੇਲੇ ਖ਼ਾਸ ਤੌਰ 'ਤੇ ਪੂਰੀਆਂ ਬਾਹਾਂ ਦੇ ਕੱਪੜੇ ਪਾਏ ਜਾਣ ਤਾਂ ਜੋ ਸਰੀਰ ਦਾ ਕੋਈ ਵੀ ਅੰਗ ਨੰਗਾ ਨਾ ਰਹੇ ਜਿਸ 'ਤੇ ਮੱਛਰ ਲੜ ਸਕੇ। ਇਸ ਮੌਕੇ ਪ੍ਰਿੰਸੀਪਲ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਇ:), ਨਵਾਂਸ਼ਹਿਰ ਨੀਲਮ ਰਾਣੀ ਨੇ ਸਿਖਿਆਰਥੀਆਂ ਨੂੰ ਕਿਹਾ ਕਿ ਬਰਸਾਤੀ ਮੌਸਮ ਵਿੱਚ ਪਾਣੀ ਉਬਾਲ ਕੇ ਪੀਤਾ ਜਾਵੇ ਤਾਂ ਕਿ ਆਪਾਂ ਬਹੁਤ ਸਾਰੀਆਂ ਪੇਟ ਦੀਆਂ ਬਿਮਾਰੀਆਂ ਤੋਂ ਬਚ ਸਕੀਏ। ਜਿਥੇ ਪ੍ਰਿੰਸੀਪਲ ਵਲੋਂ ਸੰਪੂਰਨ ਸਹਿਯੋਗ ਦਿੱਤਾ ਗਿਆ ਉੱਥੇ ਸੰਸਥਾ ਦੇ ਇੰਸਟਰਕਟਰ ਮੈਡਮ ਪ੍ਰਿਆ ,ਰਣਜੀਤ ਕੌਰ,ਅਮਨਦੀਪ ਕੌਰ,ਅੰਜਨਾ ਕੁਮਾਰੀ, ਸਰਬਜੀਤ ,ਪੂਜਾ ਸ਼ਰਮਾ,ਦਿਲ ਜੋਹਨ ਸਿੰਘ, ਅਮਰ ਬਹਾਦਰ ਸਮੂਹ ਸਿਖਿਆਰਥਣਾਂ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਿਕ ਸਮਾਜ ਵਿੱਚ ਸੁਨੇਹਾ ਦੇਣ ਅਤੇ ਡੇਂਗੂ ਦੇ ਲਾਰਵੇ ਨੂੰ ਖ਼ਤਮ ਕਰਨ ਦਾ ਭਰੋਸਾ ਦਿੱਤਾ ਗਿਆ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...