Monday, October 13, 2025

ਨਸ਼ਿਆਂ ਦੇ ਸੋਦਾਗਰਾਂ ਵਿਰੁੱਧ ਸਖ਼ਤ ਕਾਰਵਾਈ — ਬੰਗਾ ਚ ਮਕਾਨਾਂ 'ਤੇ ਪੀਲਾ ਪੰਜਾ, ਇਕ ਮਿੰਟ 'ਚ ਹੋਏ ਮਲਬੇ ਵਿੱਚ ਤਬਦੀਲ

ਬੰਗਾ (ਮਨਜਿੰਦਰ ਸਿੰਘ): ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਤਹਿਤ ਸਿਵਲ ਪ੍ਰਸ਼ਾਸਨ ਨੇ ਪੁਲਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਬੰਗਾ ਦੇ ਮੁਹੱਲਾ ਮੁਕਤਪੁਰਾ ਵਿੱਚ ਵੱਡੀ ਕਾਰਵਾਈ ਕੀਤੀ। ਇਸ ਦੌਰਾਨ ਨਸ਼ਿਆਂ ਦੇ ਸੋਦਾਗਰਾਂ ਦੇ ਦੋ ਮਕਾਨਾਂ 'ਤੇ ਪੀਲਾ ਪੰਜਾ ਚਲਾ ਕੇ ਉਨ੍ਹਾਂ ਨੂੰ ਇਕ ਮਿੰਟ ਵਿੱਚ ਮਲਬੇ ਵਿੱਚ ਤਬਦੀਲ ਕਰ ਦਿੱਤਾ ਗਿਆ।
ਮੌਕੇ 'ਤੇ ਪਹੁੰਚੇ ਸੀਨੀਅਰ ਪੁਲਸ ਕਪਤਾਨ ਡਾ. ਮਹਿਤਾਬ ਸਿੰਘ (ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ) ਨੇ ਦੱਸਿਆ ਕਿ ਕੁਲਦੀਪ ਕੁਮਾਰ ਉਰਫ਼ ਦੀਪਾ ਪੁੱਤਰ ਸਲਿੰਦਰ ਕੁਮਾਰ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ 12 ਮਾਮਲੇ ਦਰਜ ਹਨ। ਇਸ ਦਾ ਪਿਤਾ ਸਲਿੰਦਰ ਕੁਮਾਰ ਉਰਫ਼ ਛਿੰਦਾ ਪੁੱਤਰ ਗਵਰਧਨ ਵੀ ਨਸ਼ਿਆਂ ਦੇ ਕਾਰੋਬਾਰ ਵਿੱਚ ਲਿਪਤ ਹੈ ਜਿਸ 'ਤੇ 8 ਮਾਮਲੇ ਦਰਜ ਹਨ। ਦੋਵੇਂ ਇਸ ਸਮੇਂ ਜੇਲ੍ਹ ਵਿੱਚ ਬੰਦ ਹਨ।
ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਸ ਵੱਲੋਂ ਹੁਣ ਤੱਕ 1 ਹਜ਼ਾਰ ਤੋਂ ਵੱਧ ਐੱਨ. ਡੀ. ਪੀ. ਐੱਸ. ਮਾਮਲੇ ਦਰਜ ਕਰਕੇ 1200 ਤੋਂ ਵੱਧ ਨਸ਼ੇ ਦੇ ਸੋਦਾਗਰਾਂ ਨੂੰ ਗ੍ਰਿਫ਼ਤਾਰ ਕਰ ਜੇਲ੍ਹ ਭੇਜਿਆ ਜਾ ਚੁੱਕਾ ਹੈ। ਇਨ੍ਹਾਂ ਵਿੱਚੋਂ 13 ਨਸ਼ਾ ਤਸਕਰਾਂ ਦੀ 1 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਜਾਇਦਾਦ ਸੀਲ ਕੀਤੀ ਗਈ ਹੈ।
ਪੁਲਸ ਪ੍ਰਸ਼ਾਸਨ ਵੱਲੋਂ ਕਿਹਾ ਗਿਆ ਕਿ ਨਸ਼ਿਆਂ ਵਿਰੁੱਧ ਇਹ ਜੰਗ ਜਾਰੀ ਰਹੇਗੀ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਛੱਡਿਆ ਨਹੀਂ ਜਾਵੇਗਾ। ਸੱਭ ਫੜੇ ਜਾਣਗੇ ਇਸ ਮੌਕੇ ਉੱਪ ਪੁਲਸ ਕਪਤਾਨ ਬੰਗਾ ਹਰਜੀਤ ਸਿੰਘ ਰੰਧਾਵਾ, ਐੱਸ.ਐੱਚ.ਓ. ਸਿਟੀ ਚੌਧਰੀ ਵਰਿੰਦਰ ਕੁਮਾਰ, ਕਾਰਜ ਸਾਧਕ ਅਧਿਕਾਰੀ ਰਾਜੀਵ ਸਰੀਨ, ਭਾਰਤ ਭੂਸ਼ਣ, ਏ.ਐੱਸ.ਆਈ. ਹਰਪ੍ਰੀਤ ਸਿੰਘ, ਐੱਸ.ਓ. ਦਿਨੇਸ਼ ਕੁਮਾਰ,ਅਵਿਨਾਸ਼ ਸਿੰਘ ਸ਼ੰਮੀ ਸਮੇਤ ਨਗਰ ਕੌਂਸਲ ਅਤੇ ਪੁਲਸ ਵਿਭਾਗ ਦੇ ਵੱਡੀ ਗਿਣਤੀ ਵਿੱਚ ਕਰਮਚਾਰੀ ਅਤੇ ਅਧਿਕਾਰੀ ਹਾਜ਼ਰ ਸਨ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...