Saturday, October 18, 2025

ਗ੍ਰੀਨ ਦੀਵਾਲੀ ਮਨਾਓ ਅਤੇ ਵਾਤਾਵਰਣ ਬਚਾਓ - ਧਰਮਪਾਲ ਬਾਲੀ

ਨਵਾਂਸ਼ਹਿਰ 18 ਅਕਤੂਬਰ (ਹਰਿੰਦਰ ਸਿੰਘ) ਕਰੀਮਪੁਰ ਦੇ ਸਰਕਾਰੀ ਸਕੂਲ ਵਿੱਚ ਵਾਤਵਰਣ ਸੰਭਾਲ ਸੋਸਾਇਟੀ, ਜੋ ਕਿ 22 ਸਾਲਾਂ ਤੋਂ ਵਾਤਾਵਰਣ ਨੂੰ ਸਾਫ਼ ਅਤੇ ਸ਼ੁੱਧ ਰੱਖਣ ਲਈ ਕੰਮ ਕਰ ਰਹੀ ਹੈ, ਵੱਲੋਂ ਇੱਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਜਸਵੰਤ ਸਿੰਘ ਭੱਟੀ ਨੇ ਕਿਹਾ ਕਿ ਸਾਨੂੰ ਸਾਰੇ ਤਿਉਹਾਰ ਰਵਾਇਤੀ ਢੰਗ ਨਾਲ ਮਨਾਉਣੇ ਚਾਹੀਦੇ ਹਨ ਨਾ ਕਿ ਆਪਣੇ ਪੈਸੇ ਅਤੇ ਵਾਤਾਵਰਣ ਨੂੰ ਬਰਬਾਦ ਕਰਕੇ।ਸੁਸਾਇਟੀ ਦੇ ਉਪ ਪ੍ਰਧਾਨ ਤਰਸੇਮ ਲਾਲ ਨੇ ਕਿਹਾ ਕਿ ਧਰਤੀ ਹੀ ਇੱਕੋ ਇੱਕ ਅਜਿਹਾ ਗ੍ਰਹਿ ਹੈ ਜਿੱਥੇ ਜੀਵਨ ਅਤੇ ਬਨਸਪਤੀ ਹੈ। ਲਗਾਤਾਰ ਵਧਦੀ ਆਬਾਦੀ, ਬੇਤਰਤੀਬੇ ਵਿਕਾਸ ਕਾਰਜਾਂ ਅਤੇ ਜੰਗਲਾਤ ਖੇਤਰ ਵਿੱਚ ਕਮੀ ਕਾਰਨ ਵਾਤਾਵਰਣ ਬਹੁਤ ਜ਼ਿਆਦਾ ਪ੍ਰਦੂਸ਼ਿਤ ਹੋ ਰਿਹਾ ਹੈ।ਸੋਸਾਇਟੀ ਮੈਂਬਰ ਧਰਮਪਾਲ ਬਾਲੀ ਨੇ ਵਿਦਿਆਰਥੀਆਂ ਨੂੰ ਸਾਫ਼-ਸੁਥਰੀ ਅਤੇ ਹਰੀ ਦੀਵਾਲੀ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਇਸ ਤਿਉਹਾਰ ਦੀ ਮਹੱਤਤਾ ਨੂੰ ਪਛਾਣੀਏ, ਇਸਨੂੰ ਰਵਾਇਤੀ ਢੰਗ ਨਾਲ ਮਨਾਈਏ ਅਤੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਰੁੱਖ ਲਗਾਈਏ। ਇਸ ਮੌਕੇ ਸੁਸਾਇਟੀ ਮੈਂਬਰਾਂ, ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਦੀ ਮਦਦ ਨਾਲ ਸਕੂਲ ਦੇ ਖੇਡ ਮੈਦਾਨ ਵਿੱਚ 15 ਵੱਖ-ਵੱਖ ਕਿਸਮਾਂ ਦੇ ਪੌਦੇ ਲਗਾਏ ਗਏ। ਸਕੂਲ ਪ੍ਰਿੰਸੀਪਲ ਮੋਨਿਕਾ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦਾ ਸਕੂਲ ਸਟਾਫ਼ ਬੱਚਿਆਂ ਨੂੰ ਸਿੱਖਿਅਤ ਕਰਨ ਲਈ ਸਖ਼ਤ ਮਿਹਨਤ ਕਰ ਰਿਹਾ ਹੈ। ਨਤੀਜੇ ਵਜੋਂ, ਇਸ ਕਰੀਮਪੁਰ ਸਕੂਲ ਨੂੰ ਪੰਜਾਬ ਪੱਧਰੀ ਸਰਵੇਖਣ ਦੇ ਆਧਾਰ 'ਤੇ 18 ਸਕੂਲਾਂ ਵਿੱਚੋਂ ਚੁਣਿਆ ਗਿਆ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਜਸਵੰਤ ਸਿੰਘ ਭੱਟੀ, ਉਪ ਪ੍ਰਧਾਨ ਤਰਸੇਮ ਲਾਲ, ਧਰਮਪਾਲ ਬਾਲੀ, ਰੇਸ਼ਮ ਸਿੰਘ, ਬਲਜੀਤ ਚੋਪੜਾ ਅਤੇ ਸਕੂਲ ਦੀ ਪ੍ਰਿੰਸੀਪਲ ਮੋਨਿਕਾ ਸ਼ਰਮਾ, ਰਮਨ ਰੀਤਿਕਾ, ਜਸਵਿੰਦਰ ਕੌਰ, ਸੰਤੋਸ਼ ਰਾਣੀ ਅਤੇ ਨੂਰਦੀਪ, ਮਾਨਵੀ, ਪੁਨੀਤ ਸਮੇਤ ਸਮੂਹ ਵਿਦਿਆਰਥੀ ਹਾਜ਼ਰ ਸਨ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...