ਨਵਾਂਸ਼ਹਿਰ 30 ਅਕਤੂਬਰ (ਹਰਿੰਦਰ ਸਿੰਘ) ਜ਼ਿਲ੍ਹਾ ਭਗਤ ਸਿੰਘ ਨਗਰ ਦੇ ਪੁਲਿਸ ਮੁਖੀ ਡਾਕਟਰ ਮਹਿਤਾਬ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਥਾਣਾ ਸਦਰ ਦੇ ਮੁਖੀ ਬਹੁਤ ਹੀ ਨਿਧੜਕ ਤੇ ਇਮਾਨਦਾਰ ਅਫਸਰ ਇੰਸਪੈਕਟਰ ਅਸ਼ੋਕ ਕੁਮਾਰ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦੇ ਬੱਚਿਆਂ ਨਾਲ ਰੂਬਰੂ ਹੋਏ ਤੇ ਉਨ੍ਹਾਂ ਬੱਚਿਆਂ ਨੂੰ ਆਪਣੇ ਵਡਮੁੱਲੇ ਵਿਚਾਰਾਂ ਨਾਲ ਆਕਰਸ਼ਿਤ ਕੀਤਾ। ਉਨ੍ਹਾਂ ਨੇ ਬੱਚਿਆਂ ਨੂੰ ਆਪਣੇ ਸੁਨੇਹੇ ਵਿੱਚ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁਧ ਨਸ਼ਿਆਂ ਵਿਰੁੱਧ ਮੁਹਿੰਮ" ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ ਤੇ ਕਿਹਾ ਕਿ ਨਸ਼ੇ ਮਨੁੱਖ ਲਈ ਬਹੁਤ ਘਾਤਕ ਹਨ। ਉਨ੍ਹਾਂ ਕਿਹਾ ਆਪਣੇ ਹੁੰਦਿਆਂ ਇਲਾਕੇ ਦੇ ਆਸ ਪਾਸ ਵਿੱਚ ਕਿਸੇ ਵੀ ਤਰ੍ਹਾਂ ਦਾ ਨਸ਼ਾ ਨਹੀਂ ਵਿਕਣ ਦੇਣਗੇ ਤੇ ਉਨ੍ਹਾਂ ਆਪਣੇ ਬਲਬੂਤੇ ਤੇ ਆਪਣੇ ਕਾਰਜਕਾਲ ਦੌਰਾਨ ਪਹਿਲਾਂ ਨਾਲੋਂ ਕਾਫ਼ੀ ਜ਼ਿਆਦਾ ਨਸ਼ਾ ਤਸ਼ਕਰੀ ਨੂੰ ਠੱਲ੍ਹ ਪਾਈ ਹੈ। ਉਹਨਾਂ ਕਿਹਾ ਕਿ ਨਸ਼ਾ ਵੇਚਣ ਵਾਲੇ ਦੇ ਨਾਲ ਨਾਲ ਨਸ਼ਾ ਕਰਨ ਵਾਲਾ ਵੀ ਬਰਾਬਰ ਦਾ ਕਸੂਰਵਾਰ ਹੈ। ਉਨ੍ਹਾਂ ਬੱਚਿਆਂ ਨੂੰ ਸਾਈਬਰ ਠੱਗੀ ਤੋਂ ਸੁਚੇਤ ਰਹਿਣ ਤੇ ਮੁਬਾਇਲ ਫੋਨ ਦੀ ਸਾਰਥਕ ਵਰਤੋਂ ਕਰਨ ਤੇ ਜ਼ੋਰ ਦਿੱਤਾ। ਐਸ ਐਚ ਓ ਅਸ਼ੋਕ ਕੁਮਾਰ ਨੇ ਕਿਹਾ ਕਿ ਸਾਈਬਰ ਠਗੀ ਰਾਹੀਂ ਲੋਕਾਂ ਤੋਂ ਗੈਰ ਸਮਾਜਿਕ ਅਨਸਰ ਲੱਖਾਂ ਰੁਪਏ ਠੱਗ ਰਹੇ ਹਨ ਅਤੇ ਆਮ ਸਾਧਾਰਨ ਪਰਿਵਾਰਾਂ ਦੇ ਲੋਕਾਂ ਦੀਆਂ ਜੇਬਾਂ ਨੂੰ ਚੂਨਾ ਲਗਾ ਰਹੇ ਹਨ ਜਿਨਾਂ ਤੋਂ ਸਾਨੂੰ ਸੁਚੇਤ ਰਹਿਣ ਦੀ ਬੇਹਦ ਲੋੜ ਹੈ। ਥਾਣਾ ਮੁਖੀ ਨੇ ਖਾਸ ਕਰਕੇ ਸੰਸਥਾ ਦੀਆਂ ਲੜਕੀਆਂ ਨੂੰ ਜੋਰ ਦੇ ਕੇ ਸੁਨੇਹਾ ਦਿੰਦਿਆਂ ਕਿਹਾ ਕਿ ਉਹ ਸਮਾਜਿਕ ਤਤਵਾ ਤੋਂ ਸੁਚੇਤ ਰਹਿ ਕੇ ਕੇਵਲ ਪੜ੍ਹਾਈ ਵੱਲ ਆਪਣਾ ਧਿਆਨ ਦੇਣ। ਜੇਕਰ ਫਿਰ ਵੀ ਕੋਈ ਉਨ੍ਹਾਂ ਨੂੰ ਸਕੂਲ ਆਉਂਦਿਆਂ ਰਸਤੇ ਵਿੱਚ ਜਾਂ ਇਸ ਤੋਂ ਉਪਰੰਤ ਕੋਈ ਪ੍ਰੇਸ਼ਾਨੀ ਹੁੰਦੀ ਹੈ ਤਾਂ ਉਹ ਉਨ੍ਹਾਂ ਨਾਲ ਸਿੱਧੇ ਤੌਰ ਤੇ ਰਾਬਤਾ ਕਾਇਮ ਕਰ ਸਕਦੇ ਹਨ। ਸਕੂਲ ਦੇ ਮੁੰਡਿਆਂ ਨੂੰ ਥਾਣਾ ਮੁਖੀ ਨੇ ਕਿਹਾ ਕਿ ਜਿਹੜਾ ਵੀ ਵਿਦਿਆਰਥੀ ਦੋ ਪੀਆ ਵਾਹਨ ਤੇ ਬਿਨਾਂ ਲਾਈਸੈਂਸ ਲੈ ਕੇ ਆਉਂਦਾ ਹੈ ਤਾਂ ਉਸ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਭਾਰੀ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਆਪਣੇ ਸੁਨੇਹੇ ਵਿੱਚ ਬੱਚਿਆਂ ਨੂੰ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿ ਕੇ ਸਰੀਰਕ ਕਸਰਤ ਕਰਨ ਅਤੇ ਪੜ੍ਹਾਈ ਵੱਲ ਧਿਆਨ ਦੇਣ ਲਈ ਜੋਰ ਦਿੱਤਾ।ਐਸ ਐਚ ਓ ਅਸ਼ੋਕ ਕੁਮਾਰ ਨੇ ਆਪਣੇ ਸੁਨੇਹੇ ਵਿੱਚ ਕਿਹਾ ਕਿ ਜੇਕਰ ਕੋਈ ਬੱਚਾ ਭਵਿੱਖ ਵਿੱਚ ਜਿਵੇਂ ਕਿ ਸਕੂਲ ਦੀ ਪੜ੍ਹਾਈ ਦੀ ਫੀਸ,ਚਾਹੇ ਕਿਤਾਬਾਂ ਜਾਂ ਵਰਦੀਆਂ ਆਦਿ ਲੈਣ ਤੋਂ ਅਸਮਰਥ ਹੋਵੇ ਤਾਂ ਉਹ ਉਨ੍ਹਾਂ ਨੂੰ ਬੇਝਿਜਕ ਮਿਲ ਸਕਦੇ ਹਨ ਤੇ ਉਹ ਉਨ੍ਹਾਂ ਬੱਚਿਆਂ ਦੀ ਹਰ ਸੰਭਵ ਮਦਦ ਕਰਨਗੇ। ਉਨ੍ਹਾਂ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿਣ ਲਈ ਬੱਚਿਆਂ ਨੂੰ ਪ੍ਰੇਰਿਤ ਕੀਤਾ ਤੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਸਮਾਜ ਵਿਰੋਧੀ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਅਖੀਰ ਵਿੱਚ ਸੰਸਥਾ ਦੇ ਮੁਖੀ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਨੇ ਥਾਣਾ ਮੁਖੀ ਅਸ਼ੋਕ ਕੁਮਾਰ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਅਤੇ ਸੰਸਥਾ ਵਿੱਚ ਆਉਣ ਤੇ ਹਾਜ਼ਰ ਸਮੁੱਚੇ ਸਟਾਫ ਰਾਹੀਂ ਉਨ੍ਹਾਂ ਦਾ ਧੰਨਵਾਦ ਕੀਤਾ।ਅੱਜ ਦੀ ਇਸ ਵਿਸ਼ੇਸ਼ ਮਿਲਣੀ ਮੌਕੇ ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਤੋਂ ਇਲਾਵਾ ਸਕੂਲ ਦਾ ਸਮੁੱਚਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਰਹੇ।
Subscribe to:
Post Comments (Atom)
14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ
ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਨਵਾਂਸ਼ਹਿਰ 7 ਮਈ (ਹਰਿੰਦਰ ਸਿੰਘ, ਮਨਜਿੰਦਰ ਸਿੰਘ) ਕੌਮਾਂਤਰੀ ਸਰਹੱਦ ‘ਤੇ ਵਧੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁੱਧਵਾਰ ਰਾਤ 8:00 ਵਜੇ ਤੋਂ ...
-
ਬੰਗਾ14ਮਈ (ਮਨਜਿੰਦਰ ਸਿੰਘ, ਨਵਕਾਂਤ ਭਰੋਮਜਾਰਾ):- ਬੰਗਾ ਦੇ ਸਾਹਲੋਂ ਰੋਡ 'ਤੇ ਹੋਏ ਸੜਕ ਹਾਦਸੇ ਵਿੱਚ ਪਿੰਡ ਭੈਰੋਮਾਜਰਾ ਦੀ ਇੱਕ ਔਰਤ ਦੀ ਮੌਤ ਹੋ ਗਈ ...
No comments:
Post a Comment