ਬੰਗਾ/ਨਵਾਂਸ਼ਹਿਰ/ਜਲੰਧਰ, 21 ਨਵੰਬਰ(ਮਨਜਿੰਦਰ ਸਿੰਘ)
ਜ਼ਿਲ੍ਹਾ ਜਲੰਧਰ ਵਿੱਚ ਆਉਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਇੰਪਰੂਵਮੈਂਟ ਟਰਸਟ ਨਵਾਂ ਸ਼ਹਿਰ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੂੰ ਜ਼ਿਲ੍ਹਾ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਸ ਮਹੱਤਵਪੂਰਨ ਨਿਯੁਕਤੀ ਤੋਂ ਬਾਅਦ ਸਤਨਾਮ ਸਿੰਘ ਜਲਵਾਹਾ ਨੇ ਪ੍ਰੈਸ ਨੋਟ ਜਾਰੀ ਕਰਕੇ ਪਾਰਟੀ ਦੇ ਸਾਰੇ ਉੱਚ ਅਹੁਦੇਦਾਰਾਂ ਪ੍ਰਤੀ ਆਪਣਾ ਵਿਸ਼ੇਸ਼ ਧੰਨਵਾਦ ਪ੍ਰਗਟਾਇਆ।ਉਨ੍ਹਾਂ ਨੇ ਕਿਹਾ ਕਿ ਮੈਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ , ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ , ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ,ਪੰਜਾਬ ਪ੍ਰਧਾਨ ਅਮਨ ਅਰੋੜਾ ,ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਅਤੇ ਦੀਪਕ ਚੌਹਾਨ ਦਾ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੇਰੇ ਉੱਤੇ ਭਰੋਸਾ ਕਰਕੇ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ।ਉਨ੍ਹਾਂ ਨੇ ਹੋਰ ਕਿਹਾ ਕਿ ਜ਼ਿਲ੍ਹਾ ਆਬਜ਼ਰਵਰ ਵਜੋਂ ਮੇਰਾ ਉਦੇਸ਼ ਚੋਣਾਂ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ, ਸ਼ਾਂਤੀਪੂਰਨ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਵਿੱਚ ਆਪਣਾ ਪੂਰਾ ਯੋਗਦਾਨ ਪੈਦਾ ਕਰਨਾ ਰਹੇਗਾ। ਜਲਵਾਹਾ ਨੇ ਕਿਹਾ “ਮੈਂ ਯਕੀਨ ਦਿਵਾਉਂਦਾ ਹਾਂ ਕਿ ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ,ਨਿਸ਼ਠਾ ਅਤੇ ਸੇਵਾ ਭਾਵ ਨਾਲ ਨਿਭਾਵਾਂਗਾ,”।ਜਲਵਾਹਾ ਦੀ ਇਹ ਨਿਯੁਕਤੀ ਪਾਰਟੀ ਦੀ ਉਨ੍ਹਾਂ 'ਤੇ ਭਰੋਸੇ ਅਤੇ ਜ਼ਿਲ੍ਹਾ ਜਲੰਧਰ ਵਿੱਚ ਪਾਰਟੀ ਦੀ ਸੰਗਠਨਾਤਮਕ ਮਜ਼ਬੂਤੀ ਵੱਲ ਇਕ ਮਹੱਤਵਪੂਰਨ ਕਦਮ ਵਜੋਂ ਵੀ ਦੇਖੀ ਜਾ ਰਹੀ ਹੈ।
Subscribe to:
Post Comments (Atom)
14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ
ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਨਵਾਂਸ਼ਹਿਰ 7 ਮਈ (ਹਰਿੰਦਰ ਸਿੰਘ, ਮਨਜਿੰਦਰ ਸਿੰਘ) ਕੌਮਾਂਤਰੀ ਸਰਹੱਦ ‘ਤੇ ਵਧੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁੱਧਵਾਰ ਰਾਤ 8:00 ਵਜੇ ਤੋਂ ...
-
ਬੰਗਾ14ਮਈ (ਮਨਜਿੰਦਰ ਸਿੰਘ, ਨਵਕਾਂਤ ਭਰੋਮਜਾਰਾ):- ਬੰਗਾ ਦੇ ਸਾਹਲੋਂ ਰੋਡ 'ਤੇ ਹੋਏ ਸੜਕ ਹਾਦਸੇ ਵਿੱਚ ਪਿੰਡ ਭੈਰੋਮਾਜਰਾ ਦੀ ਇੱਕ ਔਰਤ ਦੀ ਮੌਤ ਹੋ ਗਈ ...
No comments:
Post a Comment