Monday, November 3, 2025

ਔਰਤਾਂ ਲਈ ਵੱਡੀ ਖ਼ੁਸ਼ਖ਼ਬਰੀ! CM ਮਾਨ ਨੇ ਦਹੁਰਾਇਆ ਆਪਣਾ ਵਾਅਦਾ**ਦੱਸਿਆ ਔਰਤਾਂ ਦੇ ਖਾਤਿਆਂ ‘ਚ ਕਦੋ ਆਉਣਗੇ 1000 ਰੁਪਏ

ਤਰਨਤਾਰਨ, 3 ਨਵੰਬਰ 2025 (ਸੱਚ ਕੀ ਬੇਲਾ ਮੀਡੀਆ ਪੱਤਰਕਾਰ ਲਵਪ੍ਰੀਤ ਕੌਰ) ਮੁੱਖ ਮੰਤਰੀ ਭਗਵੰਤ ਮਾਨ ਅੱਜ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਵਿੱਚ ਇੱਕ ਚੋਣ ਰੋਡ ਸ਼ੋਅ ਵੀ ਕੀਤਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਉਮੀਦਵਾਰ ਹਰਮੀਤ ਸਿੰਘ ਸਿੱਧੂ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨਾਲ ਉਮੀਦਵਾਰ ਹਰਮੀਤ ਸਿੰਘ ਸਣੇ ‘ਆਪ’ ਵਰਕਰ ਮੌਜੂਦ ਰਹੇ ।
ਰੋਡ ਸ਼ੋਅ ਦੌਰਾਨ ਸੀਐਮ ਮਾਨ ਨੇ ਪੰਜਾਬ ਦੀਆਂ ਔਰਤਾਂ ਲਈ ਇਕ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਔਰਤਾਂ ਨੂੰ ਅਗਲੇ ਬਜਟ ਤੋਂ 1,000 ਰੁਪਏ ਪ੍ਰਤੀ ਮਹੀਨਾ ਮਿਲਣੇ ਸ਼ੁਰੂ ਹੋ ਜਾਣਗੇ। ਉਨ੍ਹਾਂ ਕਿਹਾ ਕਿ “ਅਸੀਂ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਨੂੰ 1,000 ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਅਗਲੇ ਬਜਟ ‘ਚ 1000 ਰੁਪਏ ਦੀ ਸਕੀਮ ਪਾਸ ਕੀਤੀ ਜਾਵੇਗੀ। ਅਸੀਂ ਪੰਜ ਸਾਲਾਂ ਦੇ ਅੰਦਰ ਆਪਣੇ ਵਾਅਦੇ ਪੂਰੇ ਕਰਨ ਦਾ ਵਾਅਦਾ ਕੀਤਾ ਸੀ। ਅਸੀਂ ਪੂਰਾ ਕਰਾਂਗੇ।”
ਸੀਐਮ ਭਗਵੰਤ ਮਾਨ ਨੇ ਅੱਗੇ ਕਿਹਾ ਕਿ ” ਅਸੀਂ ਬਿਜਲੀ ਦੇ ਬਿੱਲ ਮੁਆਫ਼ ਕੀਤੇ ਅਤੇ ਬੱਚਿਆਂ ਦੀਆਂ ਸਕੂਲ ਫੀਸਾਂ ਦੀ ਬਚਤ ਕੀਤੀ। ਨੌਜਵਾਨਾਂ ਨੂੰ ਨੌਕਰੀਆਂ ਵੀ ਦਿੱਤੀਆਂ ਗਈਆਂ। ਪੰਜਾਬ ਨੂੰ ਚਲਾਉਣਾ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਹੁਣ ਆਉਣ ਵਾਲੀ 11 ਤਰੀਕ ਨੂੰ ਝਾੜੂ ਨੂੰ ਵੋਟ ਪਾਓ ਤਾਂ ਕਿ ਇਲਾਕੇ ਨੂੰ ਵਿਕਾਸ ਵੱਲ ਲੈ ਕੇ ਜਾਇਆ ਜਾਵੇ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...