Wednesday, December 17, 2025

ਬੰਗਾ ਬਲਾਕ ਸੰਮਤੀ ਵਿੱਚ ਆਮ ਆਦਮੀ ਪਾਰਟੀ ਨੂੰ ਸਪਸ਼ਟ ਬਹੁਮਤ, 25 ਵਿੱਚੋਂ 16 ਸੀਟਾਂ ’ਤੇ ਜਿੱਤ, ਬੰਗਾ ਵਿਧਾਨ ਸਭਾ ਹਲਕੇ ਦੀਆਂ ਜ਼ਿਲ੍ਹਾ ਪਰਿਸ਼ਦ ਦੀਆਂ 4 ਵਿੱਚੋਂ 3 ਸੀਟਾਂ ’ਤੇ ਵੀ ਆਪ ਦੀ ਫਤਿਹ

ਬੰਗਾ, 17 ਦਸੰਬਰ (ਮਨਜਿੰਦਰ ਸਿੰਘ):
ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ਕਰ ਲਿਆ ਹੈ। ਹੁਣ ਤੱਕ ਹੋਈ ਗਿਣਤੀ ਅਨੁਸਾਰ ਆਮ ਆਦਮੀ ਪਾਰਟੀ ਨੇ 25 ਵਿੱਚੋਂ 16 ਬਲਾਕ ਸੰਮਤੀ ਸੀਟਾਂ ’ਤੇ ਜਿੱਤ ਦਰਜ ਕਰਕੇ ਬਲਾਕ ਸੰਮਤੀ ਵਿੱਚ ਪੂਰਾ ਬਹੁਮਤ ਪ੍ਰਾਪਤ ਕੀਤਾ ਹੈ। ਬਲਾਕ ਸੰਮਤੀ ਬੰਗਾਂ ਦੀਆਂ 5 ਸੀਟਾਂ ਕਾਂਗਰਸ ਪਾਰਟੀ,1 ਸੀਟ, ਬਹੁਜਨ ਸਮਾਜ ਪਾਰਟੀ, 2 ਸੀਟਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ  ਸੀਟ ਤੇ ਆਜ਼ਾਦ ਉਮੀਦਵਾਰ ਜੇਤੂ ਰਿਹਾ ਹੈ
ਇਸ ਦੇ ਨਾਲ ਹੀ ਬੰਗਾ ਵਿਧਾਨ ਸਭਾ ਹਲਕੇ ਦੀਆਂ ਜ਼ਿਲ੍ਹਾ ਪਰਿਸ਼ਦ ਦੀਆਂ ਚਾਰ ਸੀਟਾਂ ਵਿੱਚੋਂ ਆਮ ਆਦਮੀ ਪਾਰਟੀ ਨੇ ਤਿੰਨ ਸੀਟਾਂ ’ਤੇ ਜਿੱਤ ਹਾਸਲ ਕਰਕੇ ਹਲਕੇ ਵਿੱਚ ਆਪਣੀ ਮਜ਼ਬੂਤ ਪਕੜ ਸਾਬਤ ਕੀਤੀ ਹੈ। ਜ਼ਿਲ੍ਹਾ ਪਰਿਸ਼ਦ ਸੀਟਾਂ ਵਿੱਚ ਖਟਕੜ ਕਲਾਂ ਜੋਨ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਪਰਮਜੀਤ ਕੌਰ, ਮੁਕੰਦਪੁਰ ਜੋਨ ਤੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐੱਸ ਵਿੰਗ ਸੋਹਣ ਲਾਲ ਢੰਡਾ ਅਤੇ ਬਾਹੜੋਵਾਲ ਜੋਨ ਤੋਂ ਸੁਖਵਿੰਦਰ ਕੌਰ ਨੇ ਜਿੱਤ ਦਰਜ ਕੀਤੀ ਹੈ, ਜਦਕਿ ਚੌਥੀ ਸੀਟ ਕੁਲਥਮ ਜੋਨ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬਿਮਲਾ ਦੇਵੀ ਨੇ ਜਿੱਤ ਹਾਸਲ ਕੀਤੀ।
ਇਸ ਮੌਕੇ ਕਾਊਂਟਿੰਗ ਸੈਂਟਰ ’ਤੇ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਡਾਕਟਰ ਸੁਖਵਿੰਦਰ ਕੁਮਾਰ ਸੁੱਖੀ, ਹਲਕਾ ਇੰਚਾਰਜ ਕੁਲਜੀਤ ਸਿੰਘ ਸਰਹਾਲ ਅਤੇ ਪਾਰਟੀ ਦੀ ਸੀਨੀਅਰ ਆਗੂ ਹਰਜੋਤ ਕੌਰ ਲੋਹਟੀਆ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਆਗੂਆਂ ਨੇ ਇਸ ਜਿੱਤ ਨੂੰ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਕੀਤੇ ਗਏ ਵਿਕਾਸ ਕਾਰਜਾਂ ’ਤੇ ਲੋਕਾਂ ਦੀ ਮੋਹਰ ਕਰਾਰ ਦਿੱਤਾ।ਉਨ੍ਹਾਂ ਕਿਹਾ ਕਿ ਇਹ ਜਿੱਤ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀ ਖੁਸ਼ਹਾਲੀ ਲਈ ਚੁੱਕੇ ਗਏ ਕਦਮਾਂ, ਇਮਾਨਦਾਰ ਪ੍ਰਸ਼ਾਸਨ, ਸਿੱਖਿਆ, ਸਿਹਤ ਅਤੇ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਦੀ ਨੀਤੀ ਦਾ ਨਤੀਜਾ ਹੈ। ਆਗੂਆਂ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰਦੀ ਰਹੇਗੀ ਅਤੇ ਬੰਗਾ ਹਲਕੇ ਦੇ ਸਰਵਪੱਖੀ ਵਿਕਾਸ ਲਈ ਹੋਰ ਤੇਜ਼ੀ ਨਾਲ ਕੰਮ ਕੀਤਾ ਜਾਵੇਗਾ।ਅੰਤ ਵਿੱਚ ਪਾਰਟੀ ਆਗੂਆਂ ਨੇ ਸਮਰਥਨ ਦੇਣ ਵਾਲੇ ਸਾਰੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਪਾਰਟੀ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਦੇ ਭਰੋਸੇ ਦਾ ਪ੍ਰਤੀਕ ਹੈ, ਜਿਸ ਨੂੰ ਕਾਇਮ ਰੱਖਣ ਲਈ ਆਮ ਆਦਮੀ ਪਾਰਟੀ ਪੂਰੀ ਜ਼ਿੰਮੇਵਾਰੀ ਅਤੇ ਨਿਸ਼ਠਾ ਨਾਲ ਕੰਮ ਕਰਦੀ ਰਹੇਗੀ।

No comments:

Post a Comment

ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ

ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...