ਬੰਗਾ 21 ਦਸੰਬਰ (ਮਨਜਿੰਦਰ ਸਿੰਘ)ਯੋਗੇਸ਼ ਕੁਮਾਰ ਬਿੱਟੂ, ਸਾਬਕਾ ਸਰਪੰਚ ਅਤੇ ਜਨਰਲ ਸਕੱਤਰ ਬਲਾਕ ਕਾਂਗਰਸ ਬੰਗਾ ਦੀ ਧਰਮ ਪਤਨੀ ਸ੍ਰੀਮਤੀ ਰੀਟਾ ਰਾਣੀ ਪਿਛਲੇ ਦਿਨੀਂ ਸੰਖੇਪ ਬਿਮਾਰੀ ਉਪਰੰਤ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਗਰੁੜ ਪੁਰਾਣ ਜੀ ਦੇ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਸ੍ਰੀ ਕ੍ਰਿਸ਼ਨ ਜੀ ਮੰਦਰ, ਪਿੰਡ ਘੁੰਮਣਾ ਵਿਖੇ ਸ਼ਰਧਾ ਅਤੇ ਸਨਮਾਨ ਨਾਲ ਅਦਾ ਕੀਤੀ ਗਈ।ਇਸ ਮੌਕੇ ਕਾਂਗਰਸ ਪਾਰਟੀ ਸਮੇਤ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ,ਸਮਾਜ ਸੇਵਕ, ਧਾਰਮਿਕ ਹਸਤੀਆਂ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਹੋਈਆਂ। ਸਾਰੇ ਆਗੂਆਂ ਅਤੇ ਸੰਗਤ ਨੇ ਦੁਖੀ ਪਰਿਵਾਰ ਨਾਲ ਡੂੰਘਾ ਦੁੱਖ ਸਾਂਝਾ ਕਰਦੇ ਹੋਏ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਸ਼ਰਧਾ ਦੇ ਫੁੱਲ ਅਰਪਣ ਕੀਤੇ।ਕਾਂਗਰਸ ਪਾਰਟੀ ਵੱਲੋਂ ਇਸ ਮੌਕੇ ਸ਼੍ਰੀਮਤੀ ਮੀਨਾ ਸੂੰਢ, ਡਾ. ਜੈਸਮੀਨ, ਹਰਬੰਤ ਸਿੰਘ (ਸਾਬਕਾ ਚੇਅਰਮੈਨ), ਬਲਾਕ ਪ੍ਰਧਾਨ ਬੰਗਾ ਕੁਲਵਰਨ ਸਿੰਘ ਥਾਂਦੀਆਂ, ਜ਼ਿਲ੍ਹਾ ਵਾਈਸ ਪ੍ਰਧਾਨ ਰਜਿੰਦਰ ਸ਼ਰਮਾ, ਸਤਵੀਰ ਸਿੰਘ ਪੱਲੀ ਝਿਕੀ,ਜਿਲ੍ਹਾ ਪ੍ਰਧਾਨ ਮਹਿਲਾ ਕਾਂਗਰਸ ਤੇ ਸਾਬਕਾ ਨਗਰ ਕੌਂਸਲ ਪ੍ਰਧਾਨ ਬੰਗਾ ਜਤਿੰਦਰ ਕੌਰ ਮੂੰਗਾ,ਅਮਰਜੀਤ ਕਲਸੀ (ਬਲਾਕ ਪ੍ਰਧਾਨ ਕਾਂਗਰਸ ਸੇਵਾ ਦਲ), ਸੁਖਦੇਵ ਸਿੰਘ ਚੇਤਾ, ਹਰਬੰਸ ਬਬਲੂ, ਗਿਆਨ ਚੰਦ, ਦਰਬਜੀਤ ਸਿੰਘ ਪੂਨੀ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬੰਗਾ, ਸ਼੍ਰੀਮਤੀ ਮਹਿੰਦਰ ਕੌਰ ਨੌਰਾ ਆਦਿ ਹਾਜ਼ਰ ਸਨ।
ਇਸ ਤੋਂ ਇਲਾਵਾ ਵੱਖ-ਵੱਖ ਪਾਰਟੀਆਂ ਦੇ ਆਗੂਆਂ ਅਤੇ ਸਮਾਜ ਸੇਵਕਾਂ ਵਿੱਚ ਮੋਹਨ ਲਾਲ (ਸਾਬਕਾ ਐਮਐਲਏ ਬੰਗਾ), ਆਮ ਆਦਮੀ ਪਾਰਟੀ ਦੇ ਆਗੂ ਜੋਗਿੰਦਰ ਸਿੰਘ ਮਾਨ ,ਆਪ ਸੀਨੀਅਰ ਆਗੂ ਹਰਜੋਤ ਕੌਰ ਲੋਹਟੀਆ ਸਮੇਤ ਇਲਾਕੇ ਦੀਆਂ ਕਈ ਪ੍ਰਮੁੱਖ ਸ਼ਖਸੀਅਤਾਂ ਨੇ ਵੀ ਅਰਦਾਸ ਵਿੱਚ ਸ਼ਮੂਲੀਅਤ ਕੀਤੀ।ਅੰਤ ਵਿੱਚ ਯੋਗੇਸ਼ ਕੁਮਾਰ ਬਿੱਟੂ ਵੱਲੋਂ ਅਰਦਾਸ ਵਿੱਚ ਸ਼ਾਮਿਲ ਹੋਈ ਸਮੂਹ ਸੰਗਤ, ਆਗੂਆਂ ਅਤੇ ਸਨਮਾਨਿਤ ਮਹਿਮਾਨਾਂ ਦਾ ਦਿਲੋਂ ਧੰਨਵਾਦ ਕਰਦੇ ਹੋਏ ਇਸ ਦੁੱਖ ਦੀ ਘੜੀ ਵਿੱਚ ਸਹਿਯੋਗ ਦੇਣ ਲਈ ਆਭਾਰ ਪ੍ਰਗਟ ਕੀਤਾ ਗਿਆ।
No comments:
Post a Comment