ਬੰਗਾ 12 ਮਾਰਚ (ਮਨਜਿੰਦਰ ਸਿੰਘ)ਬੰਗਾ ਹਲਕੇ ਦੇ ਸਾਬਕਾ ਵਿਧਾਇਕ ਮੋਹਨ ਲਾਲ ਨੇ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਕੇ ਆਪਣੀ ਰਾਜਨੀਤਿਕ ਘਰ ਵਾਪਸੀ ਕਰ ਲਈ ਹੈ। ਇਸ ਮੌਕੇ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਬੁੱਧ ਸਿੰਘ ਬਲਾਕੀਪੁਰ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬੰਗਾ , ਜੋ ਕਿ ਇਨ੍ਹਾਂ ਦਿਨਾਂ ਵਿਦੇਸ਼ ਦੌਰੇ ਉਪਰੰਤ ਆਪਣੇ ਪਿੰਡ ਪਹੁੰਚੇ ਹੋਏ ਹਨ, ਨੇ ਕਿਹਾ ਕਿ ਉਨ੍ਹਾਂ ਦੇ ਵਿਸ਼ੇਸ਼ ਉਪਰਾਲਿਆਂ ਅਤੇ ਪਾਰਟੀ ਲੀਡਰਸ਼ਿਪ ਦੀ ਮਿਹਨਤ ਨਾਲ ਸਾਬਕਾ ਵਿਧਾਇਕ ਮੋਹਨ ਲਾਲ ਨੇ ਅਕਾਲੀ ਦਲ ਵਿੱਚ ਦੁਬਾਰਾ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਹੈ।ਉਨ੍ਹਾਂ ਕਿਹਾ ਕਿ ਮੋਹਨ ਲਾਲ ਦੀ ਪਾਰਟੀ ਵਿੱਚ ਵਾਪਸੀ ਨਾਲ ਬੰਗਾ ਹਲਕੇ ਵਿੱਚ ਅਕਾਲੀ ਦਲ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਪਾਰਟੀ ਹੋਰ ਮਜ਼ਬੂਤ ਹੋਵੇਗੀ। ਬੁੱਧ ਸਿੰਘ ਬਲਾਕੀਪੁਰ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਬੰਗਾ ਦੀ ਸੀਟ 100 ਫੀਸਦੀ ਸ਼੍ਰੋਮਣੀ ਅਕਾਲੀ ਦਲ ਦੇ ਖਾਤੇ ਵਿੱਚ ਜਾਵੇਗੀ।ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਬਾਘਾ ਪੁਰਾਣਾ ਵਿਖੇ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੋਹਨ ਲਾਲ ਨੂੰ ਸਰੋਪਾ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਵਰਕਰ ਵੀ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਹੀ ਪੰਜਾਬ ਅਤੇ ਪੰਜਾਬੀਅਤ ਦੀ ਭਲਾਈ ਲਈ ਕੰਮ ਕਰਦਾ ਆਇਆ ਹੈ ਅਤੇ ਪਾਰਟੀ ਵਿੱਚ ਵਾਪਸੀ ਕਰਨ ਵਾਲੇ ਆਗੂਆਂ ਨਾਲ ਪਾਰਟੀ ਦੀ ਤਾਕਤ ਹੋਰ ਵਧੇਗੀ। ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਕੱਠੇ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣਾਈ ਜਾ ਸਕੇ। ਸਾਡੇ ਪ੍ਰਤੀਨਿਧ ਵੱਲੋਂ ਮੋਹਨ ਲਾਲ ਨਾਲ ਫੋਨ ਤੇ ਗੱਲ ਕਰਨ ਦੀ ਕੋਸ਼ਿਸ਼ ਕੀਤੀ ਉਹਨਾਂ ਦਾ ਫੋਨ ਬਿਜ਼ੀ ਆਣ ਕਰਕੇ ਉਹਨਾਂ ਨਾਲ ਗੱਲ ਨਹੀਂ ਹੋ ਸਕੀ ਮੌਜੂਦਾ ਜ਼ਿਲ੍ਾ ਪ੍ਰਧਾਨ ਐਸਬੀਐਸ ਨਗਰ ਸੁਖਦੀਪ ਸਿੰਘ ਸੁਕਾਰ ਨਾਲ ਗੱਲ ਕਰਨ ਤੇ ਉਹਨਾਂ ਕਿਹਾ ਕਿ ਸਾਬਕਾ ਐਮਐਲਏ ਮੋਹਨ ਲਾਲ ਦੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਤੇ ਅਕਾਲੀ ਦਲ ਨੂੰ ਵੱਡੀ ਸ਼ਕਤੀ ਮਿਲੇਗੀ। ਉਹਨਾਂ ਨੇ ਮੋਹਨ ਲਾਲ ਦਾ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਸਵਾਗਤ ਕਰਨ ਦੀ ਗੱਲ ਕਹੀ
No comments:
Post a Comment